ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਸਰਕਾਰੀ ਪ੍ਰਾਇਮਰੀ ਸਕੂਲ ਕੋਟਲੀ, ਦਕੋਹਾ, ਪੱਡੇ ਅਤੇ ਸਰਕਾਰੀ ਮਿਡਲ ਸਕੂਲ ਦੜੇਵਾਲੀ ਵਿਖੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਕੋਹਾ ਤੇ ਵੀਲਾ ਬੱਜੂ ਵਿਖੇ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

Date:

ਬਟਾਲਾ , 10 ਅਪ੍ਰੈਲ   ( ਅਬਦੁਲ ਸਲਾਮ ਤਾਰੀ) ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਅੱਜ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਕੋਟਲੀਦਕੋਹਾਪੱਡੇ ਅਤੇ ਸਰਕਾਰੀ ਮਿਡਲ ਸਕੂਲ ਦੜੇਵਾਲੀ ਵਿਖੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਕੋਹਾ ਤੇ ਵੀਲਾ ਬੱਜੂ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਇਨ੍ਹਾਂ ਸਕੂਲਾਂ ਵਿੱਚ ਨਵੇਂ ਕਲਾਸ ਰੂਮਚਾਰਦੀਵਾਰੀ ਅਤੇ ਵਾਸ਼ਰੂਮ ਬਣਾਉਣ ਆਦਿ ਦੇ ਵਿਕਾਸ ਕੰਮ ਕੀਤੇ ਗਏ ਹਨ।

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਐਡਵੋਕਟ ਅਮਰਪਾਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਕੂਲ ਦੀ ਵਿਕਾਸ ਪੱਖੋ ਨੁਹਾਰ ਬਦਲੀ ਗਈ ਹੈ ਅਤੇ ਵਿਦਿਆਰਥੀਆਂ ਨੂੰ ਪੜ੍ਹਨ ਦਾ ਸ਼ਾਨਦਾਰ ਵਾਤਾਵਰਣ ਮੁਹੱਈਆ ਕਰਵਾਇਆ ਗਿਆ ਹੈ।

ਉਨਾਂ ਦੱਸਿਆ ਕਿ ਸਕੂਲਾਂ ਵਿੱਚ ਚਾਰਦਵਾਰੀ ਕੀਤੀ ਗਈ ਹੈ। ਸਕੂਲਾਂ ਵਿੱਚ ਸਾਫ ਸਫਾਈ ਵਾਲੇ ਵਾਸ਼ਰੂਮ ਬਣਾਏ ਗਏ ਹਨ ਅਤੇ ਹੁਣ ਕੋਈ ਵੀ ਬੱਚਾ ਜ਼ਮੀਨ ਤੇ ਨਹੀਂ ਬੈਠਦਾ ਹੈ। ਸਕੂਲਾਂ ਚ ਹਾਈ-ਸਪੀਡ ਵਾਈ ਫਾਈ ਕੁਨੈਕਟਿਵਟੀ ਦਿੱਤੀ ਗਈ ਹੈ।

ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਸੂਬੇ ਭਰ ਵਿੱਚ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਗਿਆ ਹੈ ਅਤੇ ਅਗਲੇ ਦਿਨਾਂ ਵਿੱਚ ਵਿਕਾਸ ਕਾਰਜਾਂ ਦੀ ਗਤੀ ਹੋਰ ਤੇਜ਼ ਕੀਤੀ ਜਾਵੇਗੀ ਤਾਂ ਜੋ ਸਾਡੇ ਵਿਦਿਆਰਥੀ ਆਪਣੇ ਸੁਪਨੇ ਪੂਰੇ ਸਕਣ।

ਉਨਾਂ ਨੇ ਦੱਸਿਆ ਕਿ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 9 ਅਤੇ 11 ਅਪ੍ਰੈਲ ਨੂੰ ਜਿਲ੍ਹੇ ਦੇ ਵੱਖ ਵੱਖ ਸਕੂਲਾਂ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਜਾਣ। ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਕਾਸ ਕੰਮ ਕਰਵਾਏ ਗਏ ਹਨਜਿਸ ਲਈ ਉਹ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹਨ।

ਇਸ ਮੌਕੇ ਰਾਜੇਸ਼ ਕੁਮਾਰ ਜ਼ਿਲ੍ਹਾ ਸਿੱਖਿਆ ਅਫਸਰ (ਸ) ਗੁਰਦਾਸਪੁਰਰਾਮ ਲਾਲ ਨੋਡਲ ਬਲਾਕ ਅਫਸਰਬੀਪੀਈਓ ਤਰਸੇਮ ਸਿੰਘਸਕੂਲ ਕਮੇਟੀ ਦੇ ਆਬਜ਼ਰਵਰ ਮੈਡਮ ਨੀਲਮ ਘੁਮਾਣ ਅਤੇ ਸਕਲਾਂ ਦਾ ਸਟਾਫ ਮੈਂਬਰ ਮੋਜੂਦ ਸਨ।

Share post:

Subscribe

Popular

More like this
Related

ਸਰਕਾਰੀ ਪ੍ਰਾਇਮਰੀ ਸਕੂਲ ਰੰਗੜ੍ਹ ਨੰਗਲ ਵਿਖੇ ਬਾਲ ਮੇਲਾ ਕਰਵਾਇਆ ਗਿਆ

ਬਟਾਲਾ 14 ਨਵੰਬਰ (ਸਲਾਮ ਤਾਰੀ )ਸਿੱਖਿਆ ਵਿਭਾਗ ਵੱਲੋਂ ਜਾਰੀ...

ਕਵਿੱਤਰੀ ਮੁਕਤਾ ਸ਼ਰਮਾ ਤ੍ਰਿਪਾਠੀ ਦੀ ਪੁਸਤਕ “ਮੁਕਤਾਮਣੀ ਜੀਵਨ ਸੂਤਰ” ਲੋਕ ਅਰਪਣ ਕੀਤੀ ਗਈ*

 *ਗੁਰਦਾਸਪੁਰ 13 ਨਵੰਬਰ ( ਤਾਰੀ)*ਵਿਸ਼ਵ ਵਿਰਾਸਤੀ ਸੱਭਿਆਚਾਰਕ ਅਤੇ ਪੰਜਾਬੀ...